ਜੱਟਾਂ ਲਈ ਰਾਖਵਾਂਕਰਨ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰਨ ਦਾ ਐਲਾਨ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜੱਟਾਂ ਨੂੰ ਰਾਖਵਾਂਕਰਨ ਦੇਣ ਦੀ ਹਮਾਇਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ। ਹਰਿਆਣਾ ਵਿੱਚ ਜਾਟ ਰਾਖਵਾਂਕਰਨ ਦੇ ਹੱਕ ਵਿੱਚ ਮੁੜ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰਨ ਦਾ ਹਰੇਕ ਨੂੰ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੱਟਾਂ ਨੂੰ ਰਾਖਵੇਂਕਰਨ ਦੀ ਉਹ ਹਮਾਇਤ ਕਰਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਸੱਤਾਧਾਰੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਬਾਦਲ ਵਿੱਚ 18 ਜੂਨ ਨੂੰ ਬਹੁ-ਕਰੋੜੀ ਭਰਤੀ ਘੁਟਾਲੇ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੰਨੇ ਦਾ ਦੋ ਸੌ ਕਰੋੜ ਦਾ ਬਕਾਇਆ ਨਾ ਮਿਲਣ ਦੇ ਰੋਸ ਵਿੱਚ ਅੱਠ ਜੂਨ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਪਾਰਟੀ ਦੇ ਵਿਧਾਇਕ, ਸੀਨੀਅਰ ਆਗੂ ਤੇ ਕਿਸਾਨ ਸ਼ਾਮਲ ਹੋਣਗੇ।
ਫਾਜ਼ਿਲਕਾ ਦੇ 53 ਸਰਪੰਚ ਕਾਂਗਰਸ ‘ਚ ਸ਼ਾਮਲ
ਫਾਜ਼ਿਲਕਾ ਜ਼ਿਲ੍ਹੇ ਦੇ 53 ਸਰਪੰਚਾਂ ਨੇ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਤ੍ਰਿਪਤ ਰਾਜਿੰਦਰ ਬਾਜਵਾ, ਪਰਮਿੰਦਰ ਢਿੱਲੋਂ ਅਤੇ ਕਿਕੀ ਢਿੱਲੋਂ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਨਿਸ਼ਾਨ ਵਾਲੇ ਪਰਨੇ ਦੇ ਕੇ ਸਨਮਾਨਿਤ ਕੀਤਾ। ਲੈਂਡ ਮਾਰਗੇਜ਼ ਬੈਂਕ ਦੇ ਸਾਬਕਾ ਚੇਅਰਮੈਨ ਰਵਿੰਦਰ ਨੇ ਦੋਸ਼ ਲਾਇਆ ਕਿ ਇਹ ਸਰਪੰਚ ਸਿਹਤ ਮੰਤਰੀ ਦੇ ਸਤਾਏ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …