ਫੌਜ ਦਾ ਇਕ ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਸ਼ੋਪੀਆ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਕਰੀਬ 14 ਘੰਟੇ ਚੱਲੇ ਇਸ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ ਇਕ ਜਵਾਨ ਜ਼ਖ਼ਮੀ ਵੀ ਹੋਇਆ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਸ਼ੋਪੀਆ ਦੇ ਪੰਡੂਸ਼ਾਨ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ ਤੇ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਅੱਤਵਾਦੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।
ਇਸੇ ਦੌਰਾਨ ਕੇਂਦਰ ਸਰਕਾਰ ਵਲੋਂ ਫੌਜ ਅਤੇ ਏਅਰਫੋਰਸ ਨੂੰ ਜੰਮੂ ਕਸ਼ਮੀਰ ਵਿਚ ਚੌਕਸ ਰਹਿਣ ਲਈ ਕਿਹਾ ਗਿਆ ਹੈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …