ਵਿਚਕਾਰਲੇ ਪੈਨਲ ਦੀ ਰਿਪੋਰਟ ਤੋਂ ਸੁਪਰੀਮ ਕੋਰਟ ਨੂੰ ਨਹੀਂ ਹੋਈ ਤਸੱਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਦੇ ਰਾਮ ਮੰਦਰ ਜ਼ਮੀਨ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਗਠਿਤ ਕੀਤਾ ਵਿਚਕਾਰਲਾ ਪੈਨਲ ਵੀ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕਿਆ। ਅਦਾਲਤ ਹੁਣ ਇਸ ਮਾਮਲੇ ‘ਤੇ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਸੁਣਵਾਈ ਉਦੋਂ ਤਕ ਚਲੇਗੀ ਜਦੋਂ ਤਕ ਇਸ ਮਾਮਲੇ ਦਾ ਨਿਪਟਾਰਾ ਨਹੀ ਹੋ ਜਾਂਦਾ। ਪੈਨਲ ਨੇ ਲੰਘੇ ਕੱਲ੍ਹ ਅਦਾਲਤ ਨੂੰ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿਚ ਸੌਂਪੀ ਸੀ। ਧਿਆਨ ਰਹੇ ਕਿ ਸੁਪਰੀਮ ਕੋਰਟ ਹਫਤੇ ਵਿਚ ਸਿਰਫ਼ ਪੰਜ ਦਿਨ ਕੰਮ ਕਰਦੀ ਹੈ। ਇਨ੍ਹਾਂ ਪੰਜ ਦਿਨਾਂ ਵਿਚ ਸੋਮਵਾਰ ਅਤੇ ਸ਼ੁਕਰਵਾਰ ਨੂੰ ਨਵੇਂ ਮਾਮਲੇ ਸੁਣੇ ਜਾਂਦੇ ਹਨ। ਅਜਿਹੇ ਵਿਚ ਇਸ ਮਾਮਲੇ ਬਾਰੇ ਹਫਤੇ ‘ਚ ਸਿਰਫ ਤਿੰਨ ਦਿਨ ਯਾਨੀ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਹੀ ਸੁਣਵਾਈ ਹੋਵੇਗੀ।
Check Also
ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …