-4.6 C
Toronto
Wednesday, December 3, 2025
spot_img
Homeਪੰਜਾਬਫਿਰੋਜ਼ਪੁਰ ਨੇੜੇ ਸਰਹੱਦ ਤੋਂ 22 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ ਨੇੜੇ ਸਰਹੱਦ ਤੋਂ 22 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ। ਐਸ.ਟੀ.ਐਫ. ਨੇ ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿਚੋਂ 4 ਕਿਲੋ 510 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਐਸ.ਟੀ.ਐਫ. ਲੁਧਿਆਣਾਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਲਿਆਂਦੀ ਗਈ ਹੈਰੋਇਨ ਸਰਹੱਦ ਨੇੜੇ ਇਕ ਖੇਤ ਵਿਚ ਦੱਬੀ ਹੋਈ ਹੈ। ਇਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਹੈਰੋਇਨ ਨੂੰ ਬਰਾਮਦ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

RELATED ARTICLES
POPULAR POSTS