ਸਰਕਾਰੀ ਰਿਹਾਇਸ਼ ਨਹੀਂ ਕੀਤੀ ਖਾਲੀ, ਜਾਰੀ ਹੋਇਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪੰਜਾਬ ਸਰਕਾਰ ਦੇ ਰਿਕਾਰਡ ਵਿਚ ਡਿਫਾਲਟਰ ਹੋ ਗਏ ਹਨ। ਇਨ੍ਹਾਂ ਨੇ ਅਜੇ ਤੱਕ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਅਤੇ ਪ੍ਰਸ਼ਾਸਨਿਕ ਵਿਭਾਗ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਨਿਯਮਾਂ ਮੁਤਾਬਕ ਵਿਧਾਨ ਸਭਾ ਦੀ ਮੈਂਬਰੀ ਜਾਣ ਮਗਰੋਂ ਵਿਧਾਇਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੁੰਦੀ ਹੈ। ਇਸ ਸਮੇਂ ਦੌਰਾਨ ਸਰਕਾਰ ਇਸ ਦਾ ਕਿਰਾਇਆ ਭਰਦੀ ਹੈ ਪਰ 15 ਦਿਨਾਂ ਬਾਅਦ ਇਹ ਕਿਰਾਇਆ ਦੁੱਗਣਾ ਹੋ ਜਾਂਦਾ ਹੈ। ਜੇਕਰ ਇੱਕ ਮਹੀਨੇ ਬਾਅਦ ਵੀ ਰਿਹਾਇਸ਼ ਖਾਲੀ ਨਹੀਂ ਕੀਤੀ ਜਾਂਦੀ ਤਾਂ ਇਹ ਨਾਜਾਇਜ਼ ਕਬਜ਼ਾ ਮੰਨਿਆ ਜਾਂਦਾ ਹੈ। ਇਨ੍ਹਾਂ ਦੋਵਾਂ ਨੇ ਇਕ ਮਹੀਨਾ ਲੰਘ ਜਾਣ ਤੋਂ ਬਾਅਦ ਵੀ ਹਾਲੇ ਤੱਕ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਵਜੋਤ ਸਿੱਧੂ ਨੇ ਅਸਤੀਫਾ ਮਨਜ਼ੂਰ ਹੋਣ ਦੇ 24 ਘੰਟਿਆਂ ਦੇ ਅੰਦਰ ਹੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਸੀ।
Check Also
ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ …