ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ ਅਤੇ ਇਸ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਜਿਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਨ੍ਹਾਂ ਵਿਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਵਰਿੰਦਰ ਕਟਾਰੀਆ, ਚੌਧਰੀ ਨੰਦ ਲਾਲ, ਕਾਮਰੇਡ ਬਲਵੰਤ ਸਿੰਘ, ਬਾਬਾ ਲਾਭ ਸਿੰਘ ਅਤੇ ਬੋਰਵੈਲ ‘ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਫਤਹਿਵੀਰ ਸਿੰਘ ਦਾ ਨਾਮ ਵੀ ਸ਼ਾਮਲ ਸੀ। ਸ਼ਰਧਾਂਜਲੀਆਂ ਮਗਰੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਦਨ ਦੀ ਕਾਰਵਾਈ ਨੂੰ ਸੋਮਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਧਿਆਨ ਰਹੇ ਕਿ ਇਹ ਇਜਲਾਸ ਮੰਗਲਵਾਰ 6 ਅਗਸਤ ਤੱਕ ਚੱਲੇਗਾ ਅਤੇ ਅੱਜ ਦੇ ਇਸ ਇਜਲਾਸ ਵਿਚ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਰਹੇ, ਪਰ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …