18 C
Toronto
Thursday, October 8, 2026
spot_img
Homeਭਾਰਤਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ ਮਈ ‘ਚ ਹੋਵੋਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਦਾ ਕਹਿਣਾ ਹੈ ਕਿ ਉਸ ਵਲੋਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੇ ਸਾਲ ਮਈ ਮਹੀਨੇ ਵਿਚ ਸੁਣਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਛਾਉਣੀ ਇਲਾਕੇ ਦੇ ਰਾਜਨਗਰ ਇਲਾਕੇ ਵਿਚ ਪੰਜ ਸਿੱਖਾਂ ਦੀ ਹੱਤਿਆ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਈ ਸੀ।

RELATED ARTICLES

POPULAR POSTS