19 ਜ਼ਖ਼ਮੀ ਅਤੇ ਕਈਆਂ ਨੂੰ ਲੱਗਾ ਬਿਜਲੀ ਦਾ ਕਰੰਟ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਗੁਰੂ ਨਾਨਕਪੁਰਾ ਰੇਲਵੇ ਫਾਟਕ ਦੇ ਨੇੜੇ ਲਾਡੋਵਾਲੀ ਰੋਡ ‘ਤੇ ਸਥਿਤ ਗਰਾਊਂਡ ਵਿਚ ਅੱਜ ਸਵੇਰੇ 7 ਵਜੇ ਦੇ ਕਰੀਬ ਹਵਾਈ ਫੌਜ ਦੀ ਭਰਤੀ ਦੇਖਣ ਆਏ ਨੌਜਵਾਨਾਂ ‘ਤੇ ਕੰਧ ਡਿੱਗ ਗਈ, ਜਿਸ ਕਾਰਨ 19 ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਕੰਧ ਡਿੱਗਣ ਕਰਕੇ ਬਿਜਲੀ ਦੀਆਂ ਤਾਰਾਂ ਵੀ ਨਾਲ ਹੀ ਡਿੱਗ ਗਈਆਂ, ਜਿਸ ਨਾਲ ਕਈ ਨੌਜਵਾਨਾਂ ਨੂੰ ਬਿਜਲੀ ਦਾ ਕਰੰਟ ਵੀ ਲੱਗਾ ਅਤੇ ਕਈਆਂ ਦੇ ਸਰੀਰ ‘ਚ ਕੰਧ ‘ਤੇ ਲੱਗੀ ਕੰਡਿਆਲੀ ਤਾਰ ਵੀ ਚੁਭ ਗਈ। ਦੱਸਿਆ ਗਿਆ ਕਿ ਹਵਾਈ ਫੌਜ ਦੀ ਭਰਤੀ ਦੇ ਚੱਲਦਿਆਂ ਵੱਡੀ ਗਿਣਤੀ ਵਿਚ ਨੌਜਵਾਨ ਜਲੰਧਰ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਚੌਕਾਂ ਅਤੇ ਚੌਰਾਹਿਆਂ ਵਿਚ ਹੀ ਰਾਹ ਕੱਟਣੀ ਪਈ। ਪ੍ਰਸ਼ਾਸਨ ਵਲੋਂ ਭਰਤੀ ਦੇ ਮੱਦੇਨਜ਼ਰ ਕੋਈ ਵੀ ਪੁਖਤਾ ਇੰਤਜ਼ਾਮ ਨਹੀਂ ਕੀਤੇ ਗਏ ਸਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …