ਕਿਹਾ : ਸਾਰੇ ਤਰੀਕਿਆਂ ਦੀ ਕਰਾਂਗੇ ਵਰਤੋਂ
ਇਸਲਾਮਾਬਾਦ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਨਾਲ ਪਾਕਿਸਤਾਨ ਵਿਚ ਵੀ ਹਲਚਲ ਤੇਜ਼ ਹੋ ਗਈ ਹੈ। ਭਾਰਤ ਸਰਕਾਰ ਦੇ ਇਸ ਵੱਡੇ ਫ਼ੈਸਲੇ ਨਾਲ ਬੌਖ਼ਲਾਏ ਪਾਕਿਸਤਾਨ ਨੇ ਸਾਰੇ ਸੰਭਾਵਿਤ ਬਦਲਾਂ ਦੀ ਵਰਤੋਂ ਕਰਨ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੇ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਖੋਹ ਕੇ ਗ਼ੈਰ-ਕਾਨੂੰਨੀ ਕਦਮ ਚੁੱਕਿਆ ਹੈ। ਪਾਕਿਸਤਾਨ ਨੇ ਕਿਹਾ ਕਿ ਕਸ਼ਮੀਰ ਤੋਂ ਧਾਰਾ 370 ਦੇ ਹਟਣ ਮਗਰੋਂ ਉਹ ਸਾਰੇ ਸੰਭਾਵਿਤ ਤਰੀਕਿਆਂ ਦੀ ਵਰਤੋਂ ਕਰੇਗਾ। ਇਸਦੇ ਚੱਲਦਿਆਂ ਪਾਕਿ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਭਲਕੇ ਮੰਗਲਵਾਰ ਨੂੰ ਸੰਸਦ ਦਾ ਸੰਯੁਕਤ ਸੈਸ਼ਨ ਵੀ ਬੁਲਾ ਲਿਆ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …