25.5 C
Toronto
Thursday, June 4, 2026
spot_img
Homeਭਾਰਤਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਪਹਿਲਾਂ ਹੀ ਉਨ੍ਹਾਂ ਦੇ...

ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ‘ਚ ਕਰ ਦਿੱਤਾ ਸੀ ਨਜ਼ਰਬੰਦ

ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਮੌਜੂਦਾ ਘਟਨਾਕ੍ਰਮ ਦੇ ਚੱਲਦਿਆਂ ਲੰਘੀ ਰਾਤ 12 ਵਜੇ ਸ੍ਰੀਨਗਰ ਵਿਚ ਤਿੰਨਾਂ ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਸੰਵੇਦਨਸ਼ੀਲ ਬਣੇ ਜੰਮੂ ਕਸ਼ਮੀਰ ਵਿਚ ਰਾਤ 12 ਵਜੇ ਤੋਂ ਧਾਰਾ 144 ਲਗਾ ਦਿੱਤੀ ਗਈ ਸੀ। ਂਿੲਸ ਤੋਂ ਪਹਿਲਾਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੇ ਟਵੀਟ ਕਰਕੇ ਕਿਹਾ ਸੀ ਕਿ ਸਾਨੂੰ ਲੱਗਦਾ ਹੈ ਕਿ ਅੱਜ ਅੱਧੀ ਰਾਤ ਤੋਂ ਸਾਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS