ਕੇਜਰੀਵਾਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫ਼ੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫ਼ੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਇਹ ਭਾਰਤੀ ਜਮਹੂਰੀਅਤ ਲਈ ਕਾਲਾ ਦਿਨ ਹੈ।’ ਉਨ੍ਹਾਂ ਪੰਜਾਬ ਵਿਚ ਮਾਹੌਲ ਨੂੰ ਵਿਗਾੜਨ ਵਾਲੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਜਾਂ ਵਿਰੋਧ ਪ੍ਰਦਰਸ਼ਨ ‘ਤੇ ਰੋਕ ਵੀ ਲਗਾ ਦਿੱਤੀ ਹੈ। ਪਰ ਇਸਦੇ ਬਾਵਜੂਦ ਕਈ ਥਾਈਂ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਉਂਦਿਆਂ ਪ੍ਰਦਰਸ਼ਨ ਕੀਤੇ।
ਉਧਰ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਨਾਲ ਸੂਬੇ ਵਿਚ ਸ਼ਾਂਤੀ ਅਤੇ ਤਰੱਕੀ ਹੋਵੇਗੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …