ਗੁਲਾਮ ਨਬੀ ਅਜ਼ਾਦ ਨੇ ਇਸ ਦਿਨ ਨੂੰ ਦੇਸ਼ ਲਈ ਦੱਸਿਆ ਕਾਲਾ ਦਿਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਫੈਸਲੇ ਖਿਲਾਫ ਅੱਜ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਪੀ. ਡੀ. ਪੀ. ਦੇ ਸੰਸਦ ਮੈਂਬਰ ਮੀਰ ਮੁਹੰਮਦ ਫੈਯਾਜ਼ ਨੇ ਸਦਨ ਅੰਦਰ ਸੰਵਿਧਾਨ ਦੀ ਕਾਪੀ ਪਾੜ ਦਿੱਤੀ ਅਤੇ ਫੈਯਾਜ਼ ਅਤੇ ਨਾਜ਼ਿਰ ਅਹਿਮਦ ਨੇ ਆਪਣੇ ਕੱਪੜੇ ਤੱਕ ਵੀ ਪਾੜ ਦਿੱਤੇ। ਇਸ ਤੋਂ ਬਾਅਦ ਰਾਜ ਸਭਾ ਦੇ ਸਭਾਪਤੀ ਵੈਂਕਈਆ ਨਾਇਡੂ ਨੇ ਉਨ੍ਹਾਂ ਨੂੰ ਸਦਨ ਵਿਚੋਂ ਬਾਹਰ ਕੱਢਣ ਲਈ ਕਹਿ ਦਿੱਤਾ।
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਇਸ ਦਾ ਰੱਜ ਕੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੋਟਾਂ ਦੇ ਚੱਕਰ ਵਿਚ ਕਸ਼ਮੀਰ ਦੇ ਟੁਕੜੇ ਕਰ ਦਿੱਤੇ ਹਨ ਅਤੇ ਇਹ ਦਿਨ ਦੇਸ਼ ਲਈ ਕਾਲਾ ਦਿਨ ਹੈ। ਆਜ਼ਾਦ ਨੇ ਕਿਹਾ ਕਿ ਜਦੋਂ ਤੋਂ ਜੰਮੂ-ਕਸ਼ਮੀਰ ਵਿਚ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਹੈ, ਉਦੋਂ ਤੋਂ ਕਈ ਤਰ੍ਹਾਂ ਦੇ ਖ਼ਦਸ਼ੇ ਸਾਹਮਣੇ ਆ ਰਹੇ ਸਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …