ਕਿਹਾ – ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜੇ ਕਰਨ ਨਾਲ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਉਣ ਦੇ ਮਾਮਲੇ ‘ਤੇ ਰਾਹੁਲ ਗਾਂਧੀ ਨੇ ਵੀ ਅੱਜ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਦਾ ਮਤਲਬ, ਜੰਮੂ ਕਸ਼ਮੀਰ ਨੂੰ ਤੋੜਨਾ, ਚੁਣੇ ਗਏ ਆਗੂਆਂ ਨੂੰ ਜੇਲ੍ਹ ਵਿਚ ਬੰਦ ਕਰਨਾ ਅਤੇ ਸੰਵਿਧਾਨ ਦੀ ਉਲੰਘਣਾ ਕਰਨਾ ਨਹੀਂ ਹੈ। ਰਾਹੁਲ ਨੇ ਕਿਹਾ ਕਿ ਇਹ ਦੇਸ਼ ਇਥੋਂ ਦੇ ਲੋਕਾਂ ਨਾਲ ਬਣਿਆ ਹੈ, ਨਾ ਕਿ ਜ਼ਮੀਨ ਦੇ ਟੁਕੜਿਆਂ ਨਾਲ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਤਾਕਤ ਦੀ ਇਹ ਗਲਤ ਵਰਤੋਂ ਹੈ।
ਇਸੇ ਦੌਰਾਨ ਲੋਕ ਸਭਾ ਵਿਚ ਬਿੱਲ ‘ਤੇ ਚਰਚਾ ਦੌਰਾਨ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਬਿੱਲ ਦਾ ਵਿਰੋਧ ਕੀਤਾ। ਰੰਜਨ ਨੇ ਕਿਹਾ ਕਿ 1948 ਤੋਂ ਲੈ ਕੇ ਹੁਣ ਤੱਕ ਜੰਮੂ ਕਸ਼ਮੀਰ ਦੇ ਮਾਮਲੇ ‘ਤੇ ਯੂ.ਐਨ. ਨਿਗਰਾਨੀ ਕਰ ਰਿਹਾ ਹੈ ਅਤੇ ਫਿਰ ਇਹ ਮਾਮਲਾ ਅੰਦਰੂਨੀ ਕਿਵੇਂ ਹੋ ਸਕਦਾ ਹੈ। ਰੰਜਨ ਦੇ ਇਸ ਬਿਆਨ ਨੂੰ ਲੈ ਕੇ ਸੋਨੀਆ ਗਾਂਧੀ ਅਤੇ ਰਾਹੁਲ ਨੇ ਵੀ ਨਰਾਜ਼ਗੀ ਪ੍ਰਗਟਾਈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …