Breaking News
Home / ਭਾਰਤ / ਜੰਮੂ ਕਸ਼ਮੀਰ ਲਈ ਜਾਨ ਵੀ ਦੇ ਦਿਆਂਗੇ : ਅਮਿਤ ਸ਼ਾਹ

ਜੰਮੂ ਕਸ਼ਮੀਰ ਲਈ ਜਾਨ ਵੀ ਦੇ ਦਿਆਂਗੇ : ਅਮਿਤ ਸ਼ਾਹ

ਕਿਹਾ – ਅਬਦੁੱਲਾ ਆਪਣੀ ਮਰਜ਼ੀ ਨਾਲ ਬੈਠੇ ਹਨ ਘਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਜੰਮੂ ਕਸ਼ਮੀਰ ਦੇ ਪੁਠਰਗਠਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਪੇਸ਼ ਕੀਤਾ ਅਤੇ ਇਸ ‘ਤੇ ਚਰਚਾ ਹੋ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਜ ਸਭਾ ਵਿਚ ਇਸ ਬਿੱਲ ਨੂੰ ਮਨਜੂਰੀ ਮਿਲ ਗਈ ਸੀ। ਅਮਿਤ ਸ਼ਾਹ ਦਾ ਕਹਿਣਾ ਸੀ ਕਿ ਅਸੀਂ ਜੰਮੂ ਕਸ਼ਮੀਰ ਲਈ ਜਾਨ ਵੀ ਦੇ ਦਿਆਂਗੇ ਅਤੇ ਅਜਿਹੇ ਫੈਸਲੇ ਭਾਰਤ ਦੇ ਇਤਿਹਾਸ ਵਿਚ ਲਿਖੇ ਜਾਣਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਫ਼ਾਰੂਕ ਅਬਦੁੱਲਾ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਨਜ਼ਰਬੰਦ ਕੀਤਾ ਗਿਆ ਹੈ। ਉਹ ਆਪਣੀ ਮਰਜ਼ੀ ਨਾਲ ਆਪਣੇ ਘਰ ਵਿਚ ਹਨ। ਇਸ ਦੇ ਚੱਲਦਿਆਂ ਫਾਰੂਕ ਅਬਦੁੱਲਾ ਦਾ ਬਿਆਨ ਵੀ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਕਿਹਾ ਕਿ ਮੈਨੂੰ ਮੇਰੇ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਘਰ ਦੇ ਬਾਹਰ ਵੱਡਾ ਸਾਰਾ ਤਾਲਾ ਵੀ ਲੱਗਾ ਹੋਇਆ ਹੈ। ਧਿਆਨ ਰਹੇ ਕਿ ਧਾਰਾ 370 ਸਬੰਧੀ ਫੈਸਲਾ ਸੁਣਾਉਣ ਤੋਂ ਪਹਿਲਾਂ ਹੀ ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਅਤੇ ਹੋਰ ਵੱਖਵਾਦੀ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਸੀ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …