ਐਡਵੋਕੇਟ ਜਨਰਲ ਨੂੰ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ‘ਤੇ ਸੀ.ਬੀ.ਆਈ. ਵਲੋਂ ਪੇਸ਼ ਕਲੋਜ਼ਰ ਰਿਪੋਰਟ ‘ਤੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦਾ ਡਟ ਕੇ ਵਿਰੋਧ ਕਰਨ ਲਈ ਕਿਹਾ। ਕੈਪਟਨ ਨੇ ਕਿਹਾ ਕਿ ਸੀ.ਬੀ.ਆਈ. ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਨਵਰੀ, 2019 ਵਿਚ ਸੁਣਾਏ ਗਏ ਫੈਸਲੇ ਖਿਲਾਫ ਰਿਪੋਰਟ ਦਾਇਰ ਕਰਨ ਦਾ ਕੋਈ ਹੱਕ ਨਹੀਂ ਹੈ। ਇਸੇ ਦੌਰਾਨ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਾ ਮਿਲਣ ਦਾ ਇਲਜ਼ਾਮ ਵੀ ਕੈਪਟਨ ਨੇ ਅਕਾਲੀਆਂ ਸਿਰ ਮੜ੍ਹਿਆ। ਕੈਪਟਨ ਨੇ ਅੱਜ ਵਿਧਾਨ ਸਭਾ ਵਿਚ ਵੀ ਕਿਹਾ ਕਿ ਅਕਾਲੀ ਦਲ ਨੇ ਹੀ ਇਸ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ ਤਾਂ ਕਿ ਜਾਂਚ ਵਿਚ ਦੇਰੀ ਕੀਤੀ ਜਾ ਸਕੇ ਅਤੇ ਹੁਣ ਸੀ.ਬੀ.ਆਈ. ਦੀ ਜਾਂਚ ਬੰਦ ਕਰਕੇ ਕਲੋਜ਼ਰ ਰਿਪੋਰਟ ਦਾਖਲ ਕਰਨ ਲਈ ਦਬਾਅ ਪਾਇਆ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …