ਕਿਹਾ – ਸਰਕਾਰ ਕੋਲ ਖਿਡਾਰੀਆਂ ਲਈ ਨਿੱਕਰਾਂ ਖ਼ਰੀਦਣ ਵਾਸਤੇ ਵੀ ਪੈਸੇ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਤੇ ਮਸ਼ਹੂਰ ਹਾਕੀ ਖਿਡਾਰੀ ਪਦਮਸ਼੍ਰੀ ਪਰਗਟ ਸਿੰਘ ਨੇ ਪੰਜਾਬ ਦੇ ਖੇਡ ਵਿਭਾਗ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪਰਗਟ ਸਿੰਘ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿਘ ਸੋਢੀ ਨੂੰ ਕਹਿ ਦਿੱਤਾ ਕਿ ਪੰਜਾਬ ਦੇ ਖੇਡ ਵਿਭਾਗ ਵਿਚ ਸਿਰਫ ਕਾਗਜ਼ੀ ਕਾਰਵਾਈ ਹੀ ਹੋ ਰਹੀ ਹੈ। ਇਸ ਸਮੇਂ ਸਥਿਤੀ ਇਹ ਹੈ ਕਿ ਖੇਡ ਵਿਭਾਗ ਕੋਲ ਖਿਡਾਰੀਆਂ ਲਈ ਨਿੱਕਰਾਂ ਖਰੀਦਣ ਤੱਕ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੂੰ ਕਾਗਜ਼ੀ ਨਹੀਂ ਪ੍ਰੈਕਟੀਕਲ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਦੂਜੀ ਬੈਠਕ ਵਿਚ ਦਰਜਨ ਦੇ ਕਰੀਬ ਮੰਤਰੀ ਅਤੇ ਦੋ ਦਰਜਨ ਦੇ ਕਰੀਬ ਵਿਧਾਇਕ ਸ਼ਾਮਲ ਹੋਏ, ਜਿਨ੍ਹਾਂ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਖ਼ਿਲਾਫ ਸਖ਼ਤ ਨਰਾਜ਼ਗੀ ਵੀ ਜ਼ਾਹਰ ਕੀਤੀ ਸੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …