ਦਲ ਖਾਲਸਾ ਵਲੋਂ ਘੱਲੂਘਾਰਾ ਮਾਰਚ ਦੇ ਬੰਦ ਸਬੰਧੀ ਪ੍ਰਚਾਰ ਸ਼ੁਰੂ
ਅੰਮ੍ਰਿਤਸਰ : ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 32ਵੀਂ ਬਰਸੀ ਸਬੰਧੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਗਰਮਖਿਆਲੀ ਸਿੱਖ ਜਥੇਬੰਦੀਆਂ ਨੇ ਜਨਤਕ ਤੌਰ ‘ਤੇ ਪ੍ਰਚਾਰ ਮੁਹਿੰਮ ਆਰੰਭ ਦਿੱਤੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਕੜੀ ਤਹਿਤ ਸਿੱਖ ਆਗੂਆਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਹੈ।ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਦੀ 32ਵੀਂ ਵਰ੍ਹੇਗੰਢ ਮੌਕੇ 3 ਜੂਨ ਨੂੰ ਅੰਮ੍ਰਿਤਸਰ ਵਿੱਚ ਕੱਢੇ ઠਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਦਿੱਤੇ ਗਏ ਸੱਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਦਲ ਖ਼ਾਲਸਾ ਨੇ ਜਨਤਕ ਮੁਹਿੰਮ ਸ਼ੁਰੂ ਕੀਤੀ ਹੈ। ਜਥੇਬੰਦੀ ਵੱਲੋਂ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਘੱਲੂਘਾਰਾ ਦਿਵਸ ਸਬੰਧੀ ਸਾਹਿਤ ਅਤੇ ਪੋਸਟਰ ਵੰਡੇ ਗਏ। ਕਈ ਥਾਵਾਂ ‘ਤੇ ਬੋਰਡ ਵੀ ਲਾਏ ਗਏ ਹਨ। ਪਾਰਟੀ ਕਾਰਕੁਨਾਂ ਨੇ ਮਾਰਚ ਦੀ ਤਿਆਰੀ ਵਜੋਂ ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ।
ਮਨਜਿੰਦਰ ਸਿੰਘ ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ
ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਵ-ਨਿਯੁਕਤ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਦਲ ਨੇ ਇਸ ਸਬੰਧੀ ਫਾਈਲ ‘ਤੇ ਸਹੀ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕ.ਵੀ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …