Breaking News
Home / ਪੰਜਾਬ / ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਲਜਾਸ ਦਾ ਅੱਜ ਆਖਰੀ ਦਿਨ ਸੀ, ਜੋ ਕਿ ਹੰਗਾਮੇ ਭਰਪੂਰ ਰਿਹਾ। ਵਿਰੋਧੀ ਧਿਰਾਂ ਵਲੋਂ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਰਕਾਰ ਨੂੰ ਘੇਰਿਆ ਅਤੇ ਕੈਪਟਨ ਨੇ ਵੀ ਵਿਰੋਧੀਆਂ ਦੇ ਸਵਾਲਾਂ ਦੇ ਤਿੱਖੇ ਜਵਾਬ ਦਿੱਤੇ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਅੱਜ ਸਦਨ ਵਿਚ ਕਾਫੀ ਰੌਲਾ ਰੱਪਾ ਪਾਇਆ ਅਤੇ ਬਾਅਦ ਵਿਚ ਦੋਵਾਂ ਪਾਰਟੀਆਂ ਨੇ ਵਾਕ ਆਊਟ ਕਰ ਦਿੱਤਾ। ਇਸਦੇ ਨਾਲ ਹੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਅੱਜ ਵੀ ਸਦਨ ਵਿਚ ਹਾਜ਼ਰ ਨਹੀਂ ਹੋਏ।
ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਦਨ ਦੇ ਬਾਹਰ ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ। ਇਸਦੇ ਚੱਲਦਿਆਂ ਅਕਾਲੀ ਵਿਧਾਇਕਾਂ ਨੂੰ ਸਦਨ ਦੇ ਅੰਦਰ ਜਾਣ ਤੋਂ ਵੀ ਰੋਕਿਆ ਗਿਆ, ਜਿਸ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਸਾਨੂੰ ਇਸ ਲਈ ਰੋਕਿਆ ਜਾ ਰਿਹਾ ਹੈ ਕਿਉਂਕਿ ਅਸੀਂ ਕੈਪਟਨ ਦੇ ਝੂਠ ਤੋਂ ਪਰਦਾ ਚੁੱਕਣਾ ਚਾਹੁੰਦੇ ਹਾਂ। ‘ਆਪ’ ਵਿਧਾਇਕ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ ਅਤੇ ਬਾਗੀ ਵਿਧਾਇਕ ਕੰਵਰ ਸੰਧੂ , ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਸਦਨ ਵਿੱਚ ਮੌਜੂਦ ਰਹੇ।

Check Also

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ …