ਇਸਲਾਮਾਬਾਦ/ਬਿਊਰੋ ਨਿਊਜ਼
ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ ਇਸ ਮਾਮਲੇ ਨੂੰ ਪਾਕਿਸਤਾਨ ਦੇ ਗੁਜਰਾਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 18 ਜੁਲਾਈ ਨੂੰ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਵਿਭਾਗ ਨੇ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੀ ਗ੍ਰਿਫਤਾਰੀ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਮਾਮਲੇ ਵਿਚ ਹੋਈ ਹੈ। ਧਿਆਨ ਰਹੇ ਕਿ ਹਾਫਿਜ਼ ਸਈਦ ਨੂੰ ਪਹਿਲਾਂ ਵੀ ਕਈ ਵਾਰੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਜਾਂਦਾ ਰਿਹਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …