ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਪਹੁੰਚੇ ਜੰਮੂ ਕਸ਼ਮੀਰ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਤੋਂ ਬਾਅਦ ਸੰਚਾਰ ਵਿਵਸਥਾ ਪੂਰੀ ਤਰ੍ਹਾਂ ਠੱਪ ਹੈ ਅਤੇ ਕਈ ਤਰ੍ਹਾਂ ਦੀਆਂ ਹੋਰ ਪਾਬੰਦੀਆਂ ਵੀ ਲੱਗੀਆਂ ਹਨ। ਇਸ ਦੇ ਚੱਲਦਿਆਂ ਅੱਜ ਕਈ ਥਾਈਂ ਪੱਥਰਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਸੁਰੱਖਿਆ ਏਜੰਸੀਆਂ ਨੇ ਸੌ ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਧਿਆਨ ਰਹੇ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ, ਉਮਰ ਅਬਦੁੱਲਾ, ਸੱਯਾਦ ਅਤੇ ਇਮਰਾਨ ਅੰਸਾਰੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਸਦੇ ਚੱਲਦਿਆਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਜੰਮੂ ਕਸ਼ਮੀਰ ਵਿਚ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਸ਼ੋਪੀਆ ਇਲਾਕੇ ਵਿਚ ਪਹੁੰਚੇ। ਸ਼ੋਪੀਆ ਇਲਾਕੇ ਨੂੰ ਅੱਤਵਾਦੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਉਥੇ ਸਥਾਨਕ ਲੋਕਾਂ ਨਾਲ ਖਾਣਾ ਵੀ ਖਾਧਾ ਅਤੇ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …