ਕਈ ਥਾਈਂ ਕੇਂਦਰ ਸਰਕਾਰ ਖਿਲਾਫ ਕੀਤੇ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਅਤੇ ਸੂਬੇ ਨੂੰ ਦੋ ਭਾਗਾਂ ਵਿਚ ਵੰਡਣ ਖਿਲਾਫ ਪੰਜਾਬ ਭਰ ਵਿਚ ਖੱਬੇ ਪੱਖੀ ਧਿਰਾਂ ਦੇ ਕਾਰਕੁੰਨ ਅੱਜ ਸੜਕਾਂ ‘ਤੇ ਉਤਰ ਆਏ। ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਨਵਾਂਸ਼ਹਿਰ ਵਿਚ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ। ਧਿਆਨ ਰਹੇ ਕਿ ਇਹ ਗ੍ਰਿਫਤਾਰੀਆਂ ਇਸ ਕਰਕੇ ਹੋਈਆਂ ਕਿਉਂਕਿ ਪੰਜਾਬ ਸਰਕਾਰ ਨੇ ਜੰਮੂ ਕਸ਼ਮੀਰ ਮਾਮਲੇ ਦੇ ਹੱਕ ਜਾਂ ਵਿਰੋਧ ਵਿਚ ਰੋਸ ਪ੍ਰਦਰਸ਼ਨਾਂ ‘ਤੇ ਰੋਕ ਲਗਾਈ ਹੋਈ ਹੈ। ਖੱਬੀਆਂ ਧਿਰਾਂ ਦੇ ਸੱਦੇ ‘ਤੇ ਅੱਜ ਮਾਨਸਾ, ਗੁਰਦਾਸਪੁਰ, ਪਟਿਆਲਾ, ਤਰਨਤਾਰਨ, ਬਠਿੰਡਾ ਅਤੇ ਜਲੰਧਰ ਸਮੇਤ ਹੋਰ ਕਈ ਸ਼ਹਿਰਾਂ ਵਿਚ ਕੇਂਦਰ ਸਰਕਾਰ ਦੇ ਪੁਤਲੇ ਵੀ ਸਾੜੇ ਗਏ। ਮੰਗਤ ਰਾਮ ਪਾਸਲਾ ਨੇ ਇਲਜ਼ਾਮ ਲਗਾਇਆ ਕਿ ਮੋਦੀ ਸਰਕਾਰ ਤਾਨਾਸ਼ਾਹੀ ਵਾਲਾ ਰੂਪ ਅਖਤਿਆਰ ਕਰਦੀ ਜਾ ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮਾਮਲੇ ਵਿਚ ਕਿਸੇ ਨੂੰ ਵੀ ਭਰੋਸੇ ‘ਚ ਨਹੀਂ ਲਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …