24 C
Toronto
Saturday, August 15, 2026
spot_img
Homeਪੰਜਾਬਮੱਖੂ 'ਚ ਨਸ਼ੇ ਰੂਪੀ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ

ਮੱਖੂ ‘ਚ ਨਸ਼ੇ ਰੂਪੀ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ

ਨਸ਼ੇ ਦਾ ਟੀਕਾ ਲਗਾਉਣ ਕਾਰਨ 25 ਸਾਲਾ ਬਖਸ਼ੀਸ਼ ਦੀ ਹੋਈ ਮੌਤ
ਮਖੂ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਦੇ ਚੱਲਦਿਆਂ ਮਖੂ ਬਲਾਕ ਦੇ ਪਿੰਡ ਨਿਜਾਮਦੀਨ ਵਾਲਾ ਵਿਖੇ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰੋਂ ਬਾਹਰ ਗਏ ਹੋਏ ਸਨ ਤੇ ਜਦੋਂ ਵਾਪਸ ਆਏ ਤਾਂ ਦੇਖਿਆ ਕਿ ਬਖ਼ਸ਼ੀਸ਼ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES
POPULAR POSTS