6.1 C
Toronto
Friday, October 31, 2025
spot_img
Homeਪੰਜਾਬਸ੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ

ਬਾਦਲ ਪਰਿਵਾਰ ਦੀ ਮਾਲਕੀ ਵਾਲੀ ਓਰਬਿਟ ਬੱਸ ਨੇ ਦਰੜੇ ਨੌਜਵਾਨ
ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਸੜਕ ‘ਤੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਓਰਬਿਟ ਬੱਸ ਨੇ ਚਾਰ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਨ੍ਹਾਂ ਵਿਚੋਂ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਸੜਕ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ‘ਤੇ ਜਾਮ ਵੀ ਲਗਾ ਦਿੱਤਾ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜੁਗਰਾਜ ਸਿੰਘ ਅਤੇ ਗੁਰਮੁਖ ਸਿੰਘ ਵਜੋਂ ਹੋਈ ਹੈ। ਸਾਰੇ ਮ੍ਰਿਤਕ ਪਿੰਡ ਵੜਿੰਗ ਦੇ ਰਹਿਣ ਵਾਲੇ ਸਨ। ਘਟਨਾ ਮਗਰੋਂ ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜੲਚ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS