ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਤੀ ਸਵਰਾਜ ਕੌਸ਼ਲ, ਧੀ ਬਾਂਸੁਰੀ ਸਵਰਾਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਸਮੇਤ ਕਾਂਗਰਸ ਪਾਰਟੀ ਅਤੇ ਕਈ ਹੋਰ ਰਾਜਨੀਤਕ ਪਾਰਟੀਆਂ ਦੇ ਆਗੂ ਹਾਜ਼ਰ ਰਹੇ। ਸ਼ੁਸਮਾ ਸਵਰਾਜ ਨੇ ਦੇਹਾਂਤ ਤੋਂ ਤਿੰਨ ਘੰਟੇ ਪਹਿਲਾਂ ਹੀ ਟਵੀਟ ਕਰਕੇ ਜੰਮੂ ਕਸ਼ਮੀਰ ਸਬੰਧੀ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਨੇ ਅੱਜ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ ਵਿਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਸੀ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …