Breaking News
Home / ਹਫ਼ਤਾਵਾਰੀ ਫੇਰੀ / ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ।
ਅਦਾਲਤ ਦਾ ਕਹਿਣਾ ਹੈ ਕਿ ਉਸ ਵਲੋਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੇ ਸਾਲ ਮਈ ਮਹੀਨੇ ਵਿਚ ਸੁਣਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਛਾਉਣੀ ਦੇ ਰਾਜਨਗਰ ਇਲਾਕੇ ਵਿਚ ਪੰਜ ਸਿੱਖਾਂ ਦੀ ਹੱਤਿਆ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਈ ਸੀ।

Check Also

ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ

ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ …