Breaking News
Home / ਭਾਰਤ / ਸੁਸ਼ਮਾ ਸਵਰਾਜ ਦਾ ਦਿਹਾਂਤ

ਸੁਸ਼ਮਾ ਸਵਰਾਜ ਦਾ ਦਿਹਾਂਤ

ਨਵੀਂ ਦਿੱਲੀ : ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਿਆ। ਸੁਸ਼ਮਾ ਸਵਰਾਜ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਸਿਹਤ ਕਾਰਨਾਂ ਕਰਕੇ ਮੰਤਰੀ ਮੰਡਲ ਵਿਚ ਨਹੀਂ ਸ਼ਾਮਲ ਹੋਏ ਸਨ। ਉਨ੍ਹਾਂ ਨੇ ਵਿਦੇਸ਼ ਮੰਤਰੀ ਦੇ ਤੌਰ ‘ਤੇ ਵੱਡੀਆਂ ਭੂਮਿਕਾਵਾਂ ਨਿਭਾਈਆਂ। ਵਿਦੇਸ਼ ਵਿਚ ਫਸੇ ਭਾਰਤੀਆਂ ਦੇ ਪਰਿਵਾਰਾਂ ਨੇ ਕਈ ਵਾਰ ਉਨ੍ਹਾਂ ਨੂੰ ਟਵੀਟ ਕਰਕੇ ਮੱਦਦ ਮੰਗੀ ਅਤੇ ਉਹ ਮੱਦਦ ਲਈ ਅੱਗੇ ਵੀ ਆਏ। ਐਮਰਜੈਂਸੀ ਦੌਰਾਨ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸੁਸ਼ਮਾ ਸਵਰਾਜ ਸਾਲ 1977 ਵਿਚ ਹਰਿਆਣਾ ਤੋਂ ਵਿਧਾਇਕ ਬਣੀ ਸੀ। ਸਵਰਾਜ ਨੇ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵਿਦੇਸ਼ ਮੰਤਰੀ ਵਜੋਂ ਡਿਊਟੀ ਨਿਭਾਈ। ਉਹ ਅਟਲ ਬਿਹਾਰੀ ਵਾਜਪਾਈ ਸਰਕਾਰ ਸਮੇਂ ਵੀ ਮੰਤਰੀ ਰਹੇ। ਇਸ ਵਾਰ ਉਨ੍ਹਾਂ ਸਿਹਤ ਠੀਕ ਨਾ ਹੋਣ ਕਰਕੇ ਚੋਣ ਨਾ ਲੜਨ ਦਾ ਫੈਸਲਾ ਲਿਆ ਸੀ।
ਸੁਸ਼ਮਾ ਸਵਰਾਜ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਅਮਿਤ ਸ਼ਾਹ, ਰਾਜਨਾਥ ਸਿੰਘ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸ਼ਵੇਤ ਮਲਿਕ, ਅਰਵਿੰਦ ਕੇਜਰੀਵਾਲ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਸਮੇਤ ਬਹੁਤ ਸਾਰੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ੁਸਮਾ ਸਵਰਾਜ ਨੇ ਦੇਹਾਂਤ ਤੋਂ ਤਿੰਨ ਘੰਟੇ ਪਹਿਲਾਂ ਹੀ ਟਵੀਟ ਕਰਕੇ ਜੰਮੂ ਕਸ਼ਮੀਰ ਸਬੰਧੀ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਸੀ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …