ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਹੈ ਕਿ ਕਸ਼ਮੀਰੀਆਂ ਦੀ ਮਦਦ ਲਈ ਉਨ੍ਹਾਂ ਦੀ ਫੌਜ ‘ਕਿਸੇ ਵੀ ਹੱਦ ਤੱਕ ਜਾਣ’ ਲਈ ਤਿਆਰ ਹੈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਉਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਤੋਂ ਇੱਕ ਦਿਨ ਬਾਅਦ ਪਾਕਿਸਤਾਨ ਫੌਜ ਨੇ ਇਹ ਟਿੱਪਣੀ ਕੀਤੀ ਹੈ। ਜਨਰਲ ਬਾਜਵਾ ਨੇ ਪਾਕਿ ਫੌਜ ਵਿਚ ਫ਼ੈਸਲਾ ਲੈਣ ਵਾਲੇ ਸਰਬਉੱਚ ਮੰਚ ‘ਕੋਰ ਕਮਾਂਡਰ ਕਾਨਫ਼ਰੰਸ’ ਦੀ ਪ੍ਰਧਾਨਗੀ ਕੀਤੀ, ਜਿਸ ਦਾ ਇੱਕੋ ਏਜੰਡਾ ਕਸ਼ਮੀਰ ਸੀ। ਉਧਰ ਦੂਜੇ ਪਾਸੇ ਪਾਕਿ ਦੀ ਇਮਰਾਨ ਖਾਨ ਸਰਕਾਰ ਵਿਚ ਮੰਤਰੀ ਫਵਾਦ ਚੌਧਰੀ ਨੇ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ ਹੈ। ਫਵਾਦ ਨੇ ਟਵੀਟ ਕਰਕੇ ਲਿਖਿਆ ਭਾਰਤ ਕਸ਼ਮੀਰ ਨੂੰ ਫਲਸਤੀਨ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਫਵਾਦ ਨੇ ਆਪਣੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਨੂੰ ਭਾਰਤ ਨਾਲ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …