Breaking News
Home / ਜੀ.ਟੀ.ਏ. ਨਿਊਜ਼ / ਅਲਬਰਟਾ ਵਾਸੀ ਟਰੂਡੋ ਦੀ ਡੀਲ ਤੋਂ ਪ੍ਰੇਸ਼ਾਨ : ਜੈਸਨ ਕੈਨੀ

ਅਲਬਰਟਾ ਵਾਸੀ ਟਰੂਡੋ ਦੀ ਡੀਲ ਤੋਂ ਪ੍ਰੇਸ਼ਾਨ : ਜੈਸਨ ਕੈਨੀ

ਟੋਰਾਂਟੋ/ਬਿਊਰੋ ਨਿਊਜ਼
ਕੈਨੇਡਾ ਵਿਚ ਹੋਣ ਵਾਲੀਆਂ ਫੈਡਰਲ ਚੋਣਾਂ ਨੂੰ ਲੈ ਕੇ ਆਗੂ ਜਿੱਥੇ ਚੋਣ ਵਾਅਦੇ ਕਰ ਰਹੇ ਹਨ, ਉਥੇ ਆਪਣੇ ਵਿਰੋਧੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਸੇ ਤਰ੍ਹਾਂ ਅਲਬਰਟਾ ਦੇ ਪ੍ਰੀਮੀਅਰ ਜੈਸਨ ਕੈਨੀ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਨਿਸ਼ਾਨਾ ਸਾਧਿਆ ਹੈ। ਜੈਸਨ ਕੇਨੀ ਨੇ ਟਵਿੱਟਰ ‘ਤੇ ਟਵੀਟ ‘ਚ ਕਿਹਾ ਕਿ ਉਨ੍ਹਾਂ ਦੇ ਸੂਬੇ ਦੇ ਲੋਕ ਫੈਡਰਲ ਸਰਕਾਰ ਵਲੋਂ ਕੀਤੀ ਗਈ ਡੀਲ ਕਾਰਨ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਅਲਬਰਟਾ ਵਾਸੀਆਂ ਕੈਨੇਡੀਅਨ ਹੋਣ ‘ਤੇ ਮਾਣ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਟਰੂਡੋ ਕਿਤੇ ਸਾਨੂੰ ਹੀ ਨਾ ਸਾਡੇ ਦੇਸ਼ ਵਿਚੋਂ ਬਾਹਰ ਕੱਢਣ ਦੇਣ। ਉਨ੍ਹਾਂ ਕਿਹਾ, ਇਸ ਤੋਂ ਪਹਿਲਾਂ ਕਿ ਟਰੂਡੋ ਦੇਸ਼ ਦੇ ਲੋਕਾਂ ਨੂੰ ਹੋਰ ਪ੍ਰੇਸ਼ਾਨ ਕਰਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਇਕ ਪਾਸੇ ਕਰ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਜੈਸਨ ਕੈਨੀ ਨੇ ਕਾਰਬਨ ਟੈਕਸ ਅਤੇ ਬਰਾਬਰ ਅਦਾਇਗੀਆਂ ਦੇ ਮੁੱਦਿਆਂ ‘ਤੇ ਟਰੂਡੋ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ।

Check Also

ਲਿਬਰਲ ਕਾਕਸ ਦੇ ਪਾਰਲੀਮੈਂਟ ਮੈਂਬਰਾਂ ਅਤੇ ਮੰਤਰੀਆਂ ਨੇ ਪਾਰਲੀਮੈਂਟ ਹਿੱਲ ‘ਤੇ ਮਿਲ ਕੇ ਮਨਾਈ ਵਿਸਾਖੀ

ਔਟਵਾ/ਬਿਊਰੋ ਨਿਊਜ਼ : ਪੰਜਾਬ ਦਾ ਮਹਾਨ ਇਤਿਹਾਸਕ ਤੇ ਸੱਭਿਆਚਾਰਕ ਤਿਓਹਾਰ ‘ਵਿਸਾਖੀ’ ਜੋ ਕਿ ਦੇਸੀ ਮਹੀਨੇ …