Breaking News
Home / ਜੀ.ਟੀ.ਏ. ਨਿਊਜ਼ / ਬੱਚਿਆਂ ਦੇ ਆਨਲਾਈਨ ਹੋਣ ਵਾਲੇ ਸ਼ੋਸ਼ਣ ਨੂੰ ਰੋਕਣ ਲਈ ਸਖਤ ਰੁਖ ਅਪਣਾਵਾਂਗੇ : ਗੁਡੇਲ

ਬੱਚਿਆਂ ਦੇ ਆਨਲਾਈਨ ਹੋਣ ਵਾਲੇ ਸ਼ੋਸ਼ਣ ਨੂੰ ਰੋਕਣ ਲਈ ਸਖਤ ਰੁਖ ਅਪਣਾਵਾਂਗੇ : ਗੁਡੇਲ

ਓਟਵਾ/ਬਿਊਰੋ ਨਿਊਜ਼ :
ਨਿੱਤ ਦਿਨ ਹੁੰਦੇ ਛੋਟੇ ਬੱਚਿਆਂ ਦੇ ਆਨਲਾਈਨ ਸ਼ੋਸ਼ਣ ‘ਤੇ ਪਬਲਿਕ ਸੇਫ਼ਟੀ ਮੰਤਰੀ ਰਾਲਫ ਗੁਡੇਲ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਛੋਟੇ ਬੱਚਿਆਂ ਨੂੰ ਇੰਟਰਨੈਟ ਰਾਹੀਂ ਛੋਟੇ ਬੱਚਿਆਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਕਿ ਜੋ ਬਹੁਤ ਗਲਤ ਹੈ।
ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਨੇ ਆਖਿਆ ਕਿ ਬੱਚਿਆਂ ਦੇ ਆਨਲਾਈਨ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਇੰਟਰਨੈੱਟ ਦਿੱਗਜ ਕੰਪਨੀਆਂ ਨੂੰ ਬਿਹਤਰ ਢੰਗ ਤੇ ਤੇਜ਼ੀ ਨਾਲ ਕੰਮ ਕਰਨਾ ਹੋਵੇਗਾ। ਇਸ ਤੋਂ ਇਲਾਵਾ ਇਹ ਕੀਤਾ ਜਾ ਸਕਦਾ ਹੈ ਕਿ ਸਰਕਾਰਾਂ ਇਸ ਤਰ੍ਹਾਂ ਦੇ ਹੋਣ ਵਾਲੇ ਨੁਕਸਾਨ ਲਈ ਕੰਪਨੀਆਂ ਨੂੰ ਜੁਰਮਾਨੇ ਲਾਉਣ।ઠਓਟਵਾ ਵਿੱਚ ਇਹ ਵਿਚਾਰ ਪ੍ਰਗਟਾਉਂਦਿਆਂ ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਨੇ ਆਖਿਆ ਕਿ ਜੇ ਕਿਸੇ ਤਰ੍ਹਾਂ ਦਾ ਮਨੁੱਖੀ ਨੁਕਸਾਨ ਹੁੰਦਾ ਹੈ, ਜੇ ਇੰਟਰਨੈੱਟ ਉੱਤੇ ਵਾਪਰਨ ਵਾਲੀ ਕਿਸੇ ਵੀ ਤਰ੍ਹਾਂ ਦੀ ਘਟਨਾ ਕਾਰਨ ਬੱਚਾ ਆਪਣੀ ਬਾਕੀ ਦੀ ਜ਼ਿੰਦਗੀ ਲਈ ਦਹਿਲ ਜਾਂਦਾ ਹੈ ਜਾਂ ਖੌਫਜ਼ਦਾ ਰਹਿੰਦਾ ਹੈ, ਜੇ ਉਸ ਨੂੰ ਕਿਸੇ ਵੀ ਤਰ੍ਹਾਂ ਦਾ ਹੋਰ ਨੁਕਸਾਨ ਹੁੰਦਾ ਹੈ ਤਾਂ ਇਹ ਸਭ ਕਾਸੇ ਲਈ ਮੰਚ ਮੁਹੱਈਆ ਕਰਵਾਉਣ ਵਾਲੀ ਧਿਰ ਨੂੰ ਵਿੱਤੀ ਨਤੀਜੇ ਭੁਗਤਣੇ ਚਾਹੀਦੇ ਹਨ।ઠ
ਆਨਲਾਈਨ ਬੱਚਿਆਂ ਦੇ ਹੋ ਰਹੇ ਸ਼ੋਸ਼ਣ ਨੂੰ ਠੱਲ੍ਹ ਪਾਉਣ ਲਈ ਤਿਆਰ ਕੀਤੀ ਗਈ ਰਣਨੀਤੀ ਦਾ ਗੁਡੇਲ ਵੱਲੋਂ ਖੁਲਾਸਾ ਕੀਤਾ ਗਿਆ।

Check Also

ਜਗਮੀਤ ਸਿੰਘ ਦੇ ਫੈਸਲੇ ਨਾਲ ਟਰੂਡੋ ਸਰਕਾਰ ‘ਤੇ ਖਤਰੇ ਦੇ ਬੱਦਲ

ਟੋਰਾਂਟੋ/ਬਿਊਰੋ ਨਿਊਜ਼ : ਜਸਟਿਨ ਟਰੂਡੋ ਦੀ ਸਰਕਾਰ ਵੱਡੇ ਸਿਆਸੀ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ …