Breaking News
Home / ਦੁਨੀਆ / ਪਾਕਿਸਤਾਨ ਦੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤਾ ਦੋਸ਼ੀ ਕਰਾਰ

ਪਾਕਿਸਤਾਨ ਦੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤਾ ਦੋਸ਼ੀ ਕਰਾਰ

ਇਸਲਾਮਾਬਾਦ : ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ ਇਸ ਮਾਮਲੇ ਨੂੰ ਪਾਕਿਸਤਾਨ ਦੇ ਗੁਜਰਾਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 18 ਜੁਲਾਈ ਨੂੰ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਵਿਭਾਗ ਨੇ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੀ ਗ੍ਰਿਫਤਾਰੀ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਮਾਮਲੇ ਵਿਚ ਹੋਈ ਹੈ। ਧਿਆਨ ਰਹੇ ਕਿ ਹਾਫਿਜ਼ ਸਈਦ ਨੂੰ ਪਹਿਲਾਂ ਵੀ ਕਈ ਵਾਰੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਜਾਂਦਾ ਰਿਹਾ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …