ਸੁਖਜਿੰਦਰ ਰੰਧਾਵਾ ਨੇ ਕਿਹਾ – ਪੰਜਾਬ ਦੇ ਮੰਤਰੀਆਂ ਦਾ ਵਫ਼ਦ ਜਾਏਗਾ ਪਾਕਿਸਤਾਨ
ਚੰਡੀਗੜ੍ਹ : ਕਸ਼ਮੀਰ ਦੇ ਪੁਨਰਗਠਨ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ ਪਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਜੋ ਅੱਜ ਹਾਲਾਤ ਪੈਦਾ ਹੋਏ ਹਨ ਉਸ ਦਾ ਅਸਰ ਕਰਤਾਰਪੁਰ ਸਾਹਿਬ ਲਾਂਘੇ ‘ਤੇ ਨਹੀਂ ਪਏਗਾ। ਉਨ੍ਹਾਂ ਨੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵੀ ਗੱਲ ਕਰਨਗੇ ਕਿ ਕੌਰੀਡੋਰ ‘ਤੇ ਕਿਸੇ ਕਿਸਮ ਦੀ ਸਿਆਸਤ ਨਹੀਂ ਹੋਣੀ ਚਾਹੀਦੀ। ਰੰਧਾਵਾ ਨੇ ਇਹ ਵੀ ਦੱਸਿਆ ਕਿ ਪੰਜਾਬ ਤੋਂ ਮੰਤਰੀਆਂ ਦਾ ਇਕ ਵਫ਼ਦ ਪਾਕਿਸਤਾਨ ਜਾਏਗਾ ਤੇ ਉੱਥੋਂ ਦੇ ਪੰਜਾਬ ਦੇ ਮੁੱਖ ਮੰਤਰੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਇਸ ਪੂਰੇ ਮਾਮਲੇ ‘ਤੇ ਗੱਲਬਾਤ ਕਰੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …