Breaking News
Home / ਪੰਜਾਬ / ਬਹੁਚਰਚਿਤ ਭੀਮ ਹੱਤਿਆ ਕਾਂਡ ਵਿਚ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਬਹੁਚਰਚਿਤ ਭੀਮ ਹੱਤਿਆ ਕਾਂਡ ਵਿਚ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਭੀਮ ਟਾਂਕ ਨਾਮ ਦੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਗਈ ਸੀ ਹੱਤਿਆ
ਫ਼ਾਜ਼ਿਲਕਾ : ਪੰਜਾਬ ਦੇ ਬਹੁਚਰਚਿਤ ਭੀਮ ਟਾਂਕ ਹੱਤਿਆ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਸ਼ਿਵ ਲਾਲ ਡੋਡਾ, ਅਮਿਤ ਡੋਡਾ ਸਮੇਤ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਧਿਆਨ ਰਹੇ ਕਿ ਇਹ ਹੁਕਮ ਵਧੀਕ ਸੈਸ਼ਨ ਜੱਜ ਮਾਨਯੋਗ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਸੁਣਾਏ ਗਏ ਹਨ। ਇਸ ਮਾਮਲੇ ਵਿਚ 26 ਮੁਲਜ਼ਮ ਸਨ, ਜਿਨ੍ਹਾਂ ਵਿਚੋਂ ਇਕ ਨੂੰ 4 ਸਾਲ ਦੀ ਸਜ਼ਾ ਹੋਈ ਹੈ ਅਤੇ ਇਕ ਆਰੋਪੀ ਨੂੰ ਬਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 11 ਦਸੰਬਰ 2015 ਨੂੰ ਸ਼ਿਵ ਲਾਲ ਡੋਡਾ ਦੇ ਪਿੰਡ ਰਾਮਸਰਾ ਦੇ ਨੇੜੇ ਫਾਰਮ ਹਾਊਸ ਵਿਚ ਦਲਿਤ ਨੌਜਵਾਨ ਭੀਮ ਟਾਂਕ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਉਸਦੇ ਸਾਥੀ ਗੁਰੰਜਟ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਬੜੀ ਹੀ ਬੇਰਹਿਮੀ ਨਾਲ ਭੀਮ ਦੇ ਹੱਥ ਪੈਰ ਕੱਟ ਦਿੱਤੇ ਸਨ ਅਤੇ ਉਸਦੇ ਸਾਥੀ ਦੇ ਹੱਥਾਂ ਅਤੇ ਲੱਤਾਂ ‘ਤੇ ਸੱਟਾਂ ਮਾਰ ਦਿੱਤੀਆਂ ਸਨ। ਇਸ ਮਾਮਲੇ ਵਿਚ ਜਾਂਚ ਕਰ ਰਹੀ ਪੁਲਿਸ ਨੇ ਸ਼ਿਵ ਲਾਲ ਡੋਡਾ ਅਤੇ ਉਸਦੇ ਭਤੀਜੇ ਅਮਨ ਡੋਡਾ ਨੂੰ ਸਾਜਿਸ਼ ਕਰਤਾ ਦੇ ਰੂਪ ਵਿਚ ਸ਼ਾਮਲ ਕੀਤਾ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …