ਯੂ.ਐਨ. ਦੇ ਮੁਖੀ ਨੇ ਸ਼ਿਮਲਾ ਸਮਝੌਤੇ ਦਾ ਦਿੱਤਾ ਹਵਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਯੂਐਨ ਦੇ ਮੁਖੀ ਐਂਟੋਨੀਓ ਗੁਟਰੇਸ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਟਰੇਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਿਮਲਾ ਸਮਝੌਤੇ ਮੁਤਾਬਕ ਹੀ ਚੱਲਣ ਦੀ ਜ਼ਰੂਰਤ ਹੈ। ਇਹ ਸਮਝੌਤਾ ਕਸ਼ਮੀਰ ਮਸਲੇ ਵਿੱਚ ਕਿਸੇ ਤੀਜੀ ਧਿਰ ਦੇ ਦਖ਼ਲ ਤੋਂ ਸਾਫ਼ ਇਨਕਾਰ ਕਰਦਾ ਹੈ। ਇਸ ਤੋਂ ਸਪੱਸ਼ਟ ਹੈ ਕਿ ਯੂਐਨ ਨੇ ਇਸ ਮਸਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਸੰਯੁਕਤ ਰਾਸ਼ਟਰ ਨੇ ਇੱਕ ਤਰ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਹੀ ਆਖ ਦਿੱਤਾ ਹੈ ਕਿ ਜੰਮੂ-ਕਸ਼ਮੀਰ ਦੀ ਸਥਿਤੀ ਨਾਲ ਕਿਸੇ ਤਰ੍ਹਾਂ ਦੀ ਛੇੜਖਾਨੀ ਨਾ ਕਰਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …