-4.2 C
Toronto
Wednesday, January 21, 2026
spot_img
Homeਭਾਰਤਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਉਣ ਤੋਂ ਬਾਅਦ ਪੰਜਾਬ ਅਤੇ ਰਾਜਸਥਾਨ ਦੀ...

ਜੰਮੂ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਤੋਂ ਬਾਅਦ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ ‘ਤੇ ਸਥਿਤੀ ਤਣਾਅ ਵਾਲੀ

ਮੁਜ਼ਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪੱਛਮੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਨੇ ਪਾਕਿਸਤਾਨੀ ਫੌਜ ਦੀ ਮੁਜਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ ਜ਼ਾਹਰ ਕੀਤੀ ਹੈ। ਕੰਟਰੋਲ ਰੇਖਾ ‘ਤੇ ਫੌਜ ਅਤੇ ਵਾਧੂ ਤਾਇਨਾਤ ਕੀਤੇ ਗਏ ਸੁਰੱਖਿਆ ਬਲਾਂ ਕਰਕੇ ਪਾਕਿਸਤਾਨ ਨੇ ਵੀ ਆਪਣੀ ਰਣਨੀਤੀ ਵਿਚ ਬਦਲਾਅ ਕੀਤਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਨਿਸਾਨੇ ‘ਤੇ ਹਮੇਸ਼ਾ ਹੀ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ ਹੀ ਰਹੀ ਹੈ। ਜਨਵਰੀ 2016 ਵਿਚ ਪਠਾਨਕੋਟ ਏਅਰਬੇਸ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਇਸ ਤੋਂ ਬਾਅਦ ਜੈਸ਼-ਏ-ਮੁਹੰਮਦ ਨੇ 2015 ਵਿਚ ਰਾਜਸਥਾਨ ਦੇ ਸੂਰਤਗੜ੍ਹ ਏਅਰਬੇਸ ‘ਤੇ ਹਮਲੇ ਦੀ ਯੋਜਨਾ ਬਣਾਈ ਸੀ, ਜਿਸ ਨੂੰ ਬੀਐਸਐਫ ਨੇ ਸਫਲ ਨਹੀਂ ਸੀ ਹੋਣ ਦਿੱਤਾ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਵਿਚ ਹਾਈ ਅਲਰਟ ਕੀਤਾ ਹੋਇਆ ਹੈ ਅਤੇ ਪੁਲਿਸ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਹੋਈ ਹੈ।

RELATED ARTICLES
POPULAR POSTS