ਤੋਮਰ ਨੂੰ ਹਰਿਆਣਾ ਅਤੇ ਜਾਵੜੇਕਰ ਨੂੰ ਦਿੱਲੀ ਦੀ ਜ਼ਿੰਮੇਵਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ 4 ਸੂਬਿਆਂ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ ਅਤੇ ਦਿੱਲੀ ਵਿਚ ਚੋਣਾਂ ਲਈ ਚੋਣ ਇੰਚਾਰਜਾਂ ਦੀ ਨਿਯੁਕਤੀ ਕੀਤੀ। ਦਿੱਲੀ ਵਿਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਹਰਿਆਣਾ ਵਿਚ ਨਰਿੰਦਰ ਸਿੰਘ ਤੋਮਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਝਾਰਖੰਡ ਵਿਚ ਓਮ ਪ੍ਰਕਾਸ਼ ਮਾਥੁਰ ਅਤੇ ਮਹਾਰਾਸ਼ਟਰ ਲਈ ਭੁਪਿੰਦਰ ਯਾਦਵ ਨੂੰ ਚੋਣ ਇੰਚਾਰਜ ਬਣਾਇਆ ਗਿਆ। ਇਸ ਤੋਂ ਇਲਾਵਾ ਦਿੱਲੀ ਵਿਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਸਹਿ ਚੋਣ ਇੰਚਾਰਜ ਦਾ ਚਾਰਜ ਦਿੱਤਾ ਗਿਆ। ਧਿਆਨ ਰਹੇ ਕਿ ਇਸ ਮੌਕੇ ਹਰਿਆਣਾ ਅਤੇ ਝਾਰਖੰਡ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਮਹਾਰਾਸ਼ਟਰ ਵਿਚ ਸ਼ਿਵਸੈਨਾ ਨਾਲ ਗਠਜੋੜ ਦੇ ਤਹਿਤ ਵੀ ਭਾਜਪਾ ਦੀ ਹੀ ਸਰਕਾਰ ਚੱਲ ਰਹੀ ਹੈ। ਦਿੱਲੀ ਵਿਚ ਆਮ ਆਦਮੀ ਪਾਰਟੀ ਸੱਤਾ ਵਿਚ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …