10.3 C
Toronto
Friday, November 7, 2025
spot_img
Homeਪੰਜਾਬਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਰੰਧਾਵਾ ਨੇ...

ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਰੰਧਾਵਾ ਨੇ ਕੀਤੀ ਮੀਟਿੰਗ ਪਾਕਿ ਮੰਤਰੀ ਨੇ ਵੀ ਕਿਹਾ – ਕੌਰੀਡੋਰ ਬਣਾਉਣ ਲਈ ਹਾਂ ਵਚਨਬੱਧ

ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਅਤੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਜਲਦੀ ਹੀ ਨੇਪਰੇ ਚਾੜ੍ਹ ਲਿਆ ਜਾਵੇਗਾ।
ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਪੁਨਰਗਠਨ ਤੋਂ ਬਾਅਦ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ‘ਚ ਆਏ ਤਣਾਅ ਦੇ ਚੱਲਦਿਆਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਸਿੱਖ ਭਾਈਚਾਰੇ ਨੂੰ ਕਿਹਾ ਕਿ ਲਾਂਘੇ ਦੀ ਚਿੰਤਾ ਨਾ ਕਰੋ। ਅਸੀਂ ਕਰਤਾਰਪੁਰ ਕੌਰੀਡੋਰ ਬਣਾਉਣ ਲਈ ਵਚਨਬੱਧ ਹਾਂ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਲਾਂਘੇ ਸਬੰਧੀ ਕਾਰਜ ਤਕਰੀਬਨ 90 ਫੀਸਦੀ ਮੁਕੰਮਲ ਹੋ ਚੁੱਕਾ ਹੈ।

RELATED ARTICLES
POPULAR POSTS