12.6 C
Toronto
Wednesday, October 15, 2025
spot_img
Homeਪੰਜਾਬਐੱਚ. ਐੱਸ. ਫੂਲਕਾ ਦਾ ਅਸਤੀਫ਼ਾ ਹੋਇਆ ਮਨਜ਼ੂਰ

ਐੱਚ. ਐੱਸ. ਫੂਲਕਾ ਦਾ ਅਸਤੀਫ਼ਾ ਹੋਇਆ ਮਨਜ਼ੂਰ

ਫੂਲਕਾ ਹੁਣ ਵਿਧਾਨ ਸਭਾ ਦਾ ਹਿੱਸਾ ਨਹੀਂ ਬਣ ਸਕਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਹਲਕਾ ਦਾਖਾ ਤੋਂ ‘ਆਪ’ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਨਜ਼ੂਰ ਕਰ ਲਿਆ। ਜ਼ਿਕਰਯੋਗ ਹੈ ਕਿ ਫੂਲਕਾ ਨੇ ਪਿਛਲੇ ਦਿਨੀਂ ਕਿਹਾ ਸੀ ਜੇਕਰ ਹੁਣ ਵੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਾ ਹੋਇਆ ਤਾਂ ਉਹ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਜਾਣਗੇ। ਉਨ੍ਹਾਂ ਦਾ ਮੰਨਣਾ ਸੀ ਕਿ ਪੰਜਾਬ ਵਿਚ ਹੋਣ ਵਾਲੀਆਂ ਹਲਕਾ ਫਗਵਾੜਾ ਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ ਦੇ ਨਾਲ ਹੀ ਹਲਕਾ ਦਾਖਾ ਵਿਚ ਵੀ ਚੋਣ ਹੋ ਸਕੇ। ਫੂਲਕਾ ਨੇ ਬੇਅਦਬੀ ਦੀਆਂ ਘਟਨਾਵਾਂ ਵਿਚ ਕੈਪਟਨ ਸਰਕਾਰ ਵਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦੇ ਹੀ ਚਰਚਿਤ ਨਾਮ ਟੀਟੂ ਬਾਣੀਆਂ ਨੇ ਵੀ ਫੂਲਕਾ ਦਾ ਅਸਤੀਫਾ ਮਨਜੂਰ ਕਰਨ ਦੀ ਮੰਗ ਕੀਤੀ ਸੀ। ਟੀਟੂ ਨੇ ਕਿਹਾ ਸੀ ਕਿ ਸੁਖਪਾਲ ਖਹਿਰਾ ਅਤੇ ਹੋਰ ਜਿਨ੍ਹਾਂ ਵੀ ਵਿਧਾਇਕਾਂ ਨੇ ਅਸਤੀਫੇ ਦਿੱਤੇ ਹਨ, ਉਨ੍ਹਾਂ ਦੇ ਅਸਤੀਫੇ ਮਨਜੂਰ ਹੋਣੇ ਚਾਹੀਦੇ ਹਨ ਕਿਉਂਕਿ ਇਹ ਮੈਂਬਰ ਤਨਖਾਹ ਅਤੇ ਭੱਤਿਆਂ ਦੇ ਰੂਪ ਵਿਚ ਸਰਕਾਰ ਕੋਲੋਂ ਲੱਖਾਂ ਰੁਪਏ ਵਸੂਲ ਕਰ ਰਹੇ ਹਨ।

RELATED ARTICLES
POPULAR POSTS