ਕੈਪਟਨ ਨੇ ਲੰਚ ‘ਤੇ ਬੁਲਾਏ ਕਸ਼ਮੀਰੀ ਵਿਦਿਆਰਥੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਦੇਸ਼ ਭਰ ਵਿਚ ਈਦ-ਉਲ-ਅਜ਼ਹਾ ਭਾਵ ਬਕਰੀਦ ਦਾ ਤਿਉਹਾਰ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਸਾਡੇ ਸਮਾਜ ਵਿਚ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਭਾਵਨਾ ਨੂੰ ਮਜ਼ਬੂਤੀ ਦੇਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ‘ਤੇ ਬੁਲਾਇਆ ਅਤੇ ਸੂਬੇ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚੋਂ 80 ਵਿਦਿਆਰਥੀ ਇਸ ਦਾਅਵਤ ਵਿਚ ਸ਼ਾਮਲ ਹੋਏ। ਇਸ ਮੌਕੇ ਕੈਪਟਨ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਹ ਪੰਜਾਬ ਵਿਚ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਕਸ਼ਮੀਰੀ ਵਿਦਿਆਰਥੀਆਂ ਨੇ ਹੱਥ ਨਾਲ ਬਣਾਈ ਹੋਈ ਕੈਪਟਨ ਦੀ ਤਸਵੀਰ ਵੀ ਉਨ੍ਹਾਂ ਨੂੰ ਭੇਟ ਕੀਤੀ। ਧਿਆਨ ਰਹੇ ਕਿ ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪੰਜਾਬ ਵਿਚ ਪੜ੍ਹਨ ਵਾਲੇ ਕਸ਼ਮੀਰੀ ਵਿਦਿਆਰਥੀ ਘਰ ਨਹੀਂ ਜਾ ਸਕੇ, ਜਿਸ ਕਾਰਨ ਕੈਪਟਨ ਨੇ ਉਨ੍ਹਾਂ ਲਈ ਇਹ ਸਮਾਗਮ ਰੱਖਿਆ।

