ਲੋਕਾਂ ਨੇ ਫੜ ਕੇ ਚਾੜ੍ਹਿਆ ਕੁਟਾਪਾ, ਫਿਰ ਕੀਤਾ ਪੁਲਿਸ ਹਵਾਲੇ
ਰੂਪਨਗਰ/ਬਿਊਰੋ ਨਿਊਜ਼
ਪੰਜਾਬ ਵਿਚ ਬੱਚੇ ਅਗਵਾ ਹੋਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲੋਕ ਵੀ ਹੁਣ ਚੌਕੰਨੇ ਹੋ ਗਏ ਹਨ। ਇਸਦੇ ਚੱਲਦਿਆਂ ਰੋਪੜ ਵਿਚ ਅੱਜ ਬੱਚਾ ਅਗਵਾ ਕਰਨ ਦੀ ਕੋਸ਼ਿਸ਼ ਉਸ ਸਮੇਂ ਨਾਕਾਮਯਾਬ ਹੋ ਗਈ ਜਦੋਂ ਲੋਕਾਂ ਨੇ ਤਿੰਨ ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ। ਪੁਲਿਸ ਮੁਤਾਬਕ ਵੱਡੀ ਹਵੇਲੀ ਇਲਾਕੇ ਵਿਚ ਮਸਜਿਦ ਦੇ ਕੋਲ ਸਾਧੂ ਦੇ ਭੇਸ ਵਿਚ ਨੌਜਵਾਨਾਂ ਨੇ ਇੱਕ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਅਤੇ ਸਥਾਨਕ ਲੋਕਾਂ ਨੇ ਤਿੰਨਾਂ ਵਿਅਕਤੀਆਂ ਨੂੰ ਫੜ ਲਿਆ ਅਤੇ ਖੂਬ ਕੁਟਾਪਾ ਕੀਤਾ ਅਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਇਨ੍ਹਾਂ ਤਿੰਨਾਂ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਬੱਚੇ ਅਗਵਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …