ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪਠਾਨਕੋਟ ਵਿਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਬਾਜਵਾ ਨੇ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਦੱਸਿਆ ਰੇਲਵੇ ਪੁਲ ਦੇ ਕਿਨਾਰੇ ਤੋਂ ਵੱਡੀ ਪੱਧਰ .’ਤੇ ਨਜਾਇਜ਼ ਮਾਈਨਿੰਗ ਹੋ ਰਹੀ ਹੈ, ਜੋ ਨੇੜਲੇ ਇਲਾਕਿਆਂ ਲਈ ਖਤਰਾ ਵੀ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇ ਕੇ ਤੁਰੰਤ ਸਖਤ ਕਦਮ ਚੁੱਕਣੇ ਚਾਹੀਦੇ ਹਨ।
Check Also
ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ
ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ …