ਫੂਲਕਾ ਨੇ ਕਿਹਾ – ਕੈਪਟਨ ਸਰਕਾਰ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਤੇ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਡੱਕੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਤੇ ਕਾਂਗਰਸੀਆਂ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ। ਪਿਛਲੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ ਅਤੇ ਗੁਰਪ੍ਰੀਤ ਕਾਂਗੜ ਨੇ ਫੂਲਕਾ ਨੂੰ ਭਾਜਪਾ ਸਰਕਾਰ ਵਲੋਂ ਦਿੱਤਾ ਗਿਆ ਪਦਮਸ੍ਰੀ ਵਾਪਸ ਕਰਨ ਲਈ ਕਿਹਾ ਸੀ। ਉਹਨਾਂ ਕਿਹਾ ਸੀ ਕਿ ਫੂਲਕਾ ਨੇ ਬਰਗਾੜੀ ਮਾਮਲੇ ‘ਤੇ ਅਸਤੀਫਾ ਦੇ ਕੇ ਸਿਆਸੀ ਸਟੰਟ ਕੀਤਾ ਹੈ। ਇਸਦੇ ਜਵਾਬ ਵਿਚ ਹੁਣ ਫੂਲਕਾ ਨੇ ਕਿਹਾ ਕਿ ਉਹ ਪਦਮਸ੍ਰੀ ਵਾਪਸ ਕਰਨ ਲਈ ਤਿਆਰ ਹਨ, ਪਰ ਸ਼ਰਤ ਇਹ ਹੈ ਕਿ ਪਹਿਲਾਂ ਕੈਪਟਨ ਸਰਕਾਰ ਪ੍ਰਕਾਸ਼ ਸਿਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਡੱਕੇ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …