18.5 C
Toronto
Wednesday, August 26, 2026
spot_img
Homeਪੰਜਾਬਜਾਖੜ ਨੇ ਰਵਿਦਾਸ ਭਾਈਚਾਰੇ ਦਾ ਸਾਥ ਦੇਣ ਦੀ ਕੀਤੀ ਗੱਲ

ਜਾਖੜ ਨੇ ਰਵਿਦਾਸ ਭਾਈਚਾਰੇ ਦਾ ਸਾਥ ਦੇਣ ਦੀ ਕੀਤੀ ਗੱਲ

ਜਾਖੜ ਨੇ ਰਵਿਦਾਸ ਭਾਈਚਾਰੇ ਦਾ ਸਾਥ ਦੇਣ ਦੀ ਕੀਤੀ ਗੱਲਸੁਖਬੀਰ ਬਾਦਲ ਨੇ ਕਿਹਾ – ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਸ਼੍ਰੋਮਣੀ ਅਕਾਲੀ ਦਲ ਚੁੱਕਣ ਲਈ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਨੂੰ ਹੁਣ ਰਾਜਨੀਤਕ ਰੰਗਤ ਮਿਲਣੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਵੀਦਾਸ ਭਾਈਚਾਰੇ ਨੂੰ ਪਾਰਟੀ ਵਲੋਂ ਸਾਥ ਦੇਣ ਦੀ ਗੱਲ ਕੀਤੀ ਹੈ। ਉਨਾਂ ਨੇ ਭਾਈਚਾਰੇ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਤਾਂ ਜੋ ਆਮ ਲੋਕਾਂ ‘ਤੇ ਇਸ ਪ੍ਰਭਾਵ ਨਾ ਪਵੇ । ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰ ਚੁੱਕੇ ਹਨ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਕਾਸ ਅਥਾਰਿਟੀ ਵਲੋਂ ਰਵਿਦਾਸ ਭਾਈਚਾਰੇ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕੇਸ ਦੀ ਕਾਨੂੰਨੀ ਲੜਾਈ ਵਿਚ ਮਦਦ ਕਰਨ ਅਤੇ ਮੰਦਰ ਦੀ ਮੁੜ ਉਸਾਰੀ ਦਾ ਖ਼ਰਚਾ ਚੁੱਕਣ ਲਈ ਤਿਆਰ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਇਸਦਾ ਠੀਕਰਾ ਕੇਂਦਰ ਸਰਕਾਰ ਸਿਰ ਭੰਨ ਰਹੀ ਹੈ।

RELATED ARTICLES
POPULAR POSTS