ਥਾਂ-ਥਾਂ ਰੋਸ ਮੁਜ਼ਾਹਰੇ ਅਤੇ ਭਲਕੇ ਪੰਜਾਬ ਬੰਦ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਤੁਗਲਕਾਬਾਦ ਐਕਸਟੈਨਸ਼ਨ ਵਿਚ ਕਈ ਸਦੀਆਂ ਪੁਰਾਣੇ ਰਵਿਦਾਸ ਮੰਦਰ ਨੂੰ ਪਿਛਲੇ ਦਿਨੀਂ ਦਿੱਲੀ ਵਿਕਾਸ ਅਥਾਰਟੀ ਨੇ ਭਾਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਢਾਹ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਏ.ਕੇ. ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮੰਦਰ ਨੂੰ ਢਾਹੁਣ ਬਾਰੇ ਫੈਸਲਾ ਬਣਾਇਆ ਸੀ। ਪੁਲਿਸ ਤੇ ਰੈਪਿਡ ਐਕਸ਼ਨ ਫੋਰਸ ਦੀ ਮੱਦਦ ਨਾਲ ਬਾਗਬਾਨੀ ਮਹਿਕਮੇ ਨੂੰ ਦਿੱਲੀ ਵਿਕਾਸ ਅਥਾਰਟੀ ਵਲੋਂ ਤਬਦੀਲ ਕੀਤੀ ਗਈ ਜ਼ਮੀਨ ਉਪਰੋਂ ਰਵਿਦਾਸ ਮੰਦਰ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਸਮੁੱਚੇ ਪੰਜਾਬ, ਦਿੱਲੀ ਸਮੇਤ ਹੋਰ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨ ਹੋਏ ਅਤੇ ਸੜਕਾਂ ‘ਤੇ ਜਾਮ ਵੀ ਲਗਾਏ ਗਏ, ਜੋ ਅੱਜ ਵੀ ਜਾਰੀ ਰਹੇ। ਹੁਣ ਰਵਿਦਾਸ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਵਲੋਂ ਭਲਕੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …