ਅਸਾਮ ਤੋਂ ਲਗਾਤਾਰ ਪੰਜ ਵਾਰ ਰਹੇ ਹਨ ਰਾਜ ਸਭਾ ਮੈਂਬਰ
ਜੈਪੁਰ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਰਾਜਸਥਾਨ ਤੋਂ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਰਾਜ ਦੇ ਕਈ ਮੰਤਰੀ ਅਤੇ ਸੀਨੀਅਰ ਨੇਤਾ ਮੌਜੂਦ ਸਨ। ਧਿਆਨ ਰਹੇ ਕਿ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਕਾਰਜਕਾਲ ਲੰਘੀ 14 ਜੂਨ ਨੂੰ ਖਤਮ ਹੋ ਚੁੱਕਾ ਹੈ ਅਤੇ ਉਹ ਹੁਣ ਕਿਸੇ ਵੀ ਸਦਨ ਦੇ ਮੈਂਬਰ ਨਹੀਂ ਹਨ। ਉਹ ਅਸਾਮ ਤੋਂ ਲਗਾਤਾਰ ਪੰਜ ਵਾਰ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਰਾਜਸਥਾਨ ਵਿਚ ਮਦਨ ਲਾਲ ਸੈਣੀ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਕਾਂਗਰਸ ਨੇ ਡਾ. ਮਨਮੋਹਨ ਸਿੰਘ ਨੂੰ ਰਾਜ ਸਭਾ ਵਿਚ ਭੇਜਣ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਇਹ ਫੈਸਲਾ ਸੋਨੀਆ ਗਾਂਧੀ ਵਲੋਂ ਕਾਂਗਰਸ ਪਾਰਟੀ ਦੀ ਪ੍ਰਧਾਨ ਬਣਨ ਤੋਂ ਬਾਅਦ ਹੀ ਲਿਆ ਗਿਆ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …