ਸਰਕਾਰ ਦਾ ਕਹਿਣਾ – ਇਹ ਪਾਬੰਦੀਆਂ ਸਾਰਿਆਂ ਦੇ ਹਿੱਤ ਵਿਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਤਹਿਸੀਨ ਪੂਨਾਵਾਲਾ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਪੂਨਾਵਾਲਾ ਨੇ ਜੰਮੂ ਕਸ਼ਮੀਰ ਵਿਚੋਂ ਕਰਫਿਊ ਹਟਾਉਣ, ਫੋਨ-ਇੰਟਰਨੈਟ ਅਤੇ ਨਿਊਜ਼ ਚੈਨਲਾਂ ‘ਤੇ ਲੱਗੀਆਂ ਪਾਬੰਦੀਆਂ ਖਤਮ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਰਕਾਰ ਕੋਲੋਂ ਪੁੱਛਿਆ ਕਿ ਸੂਬੇ ਵਿਚ ਅਜਿਹੀਆਂ ਪਾਬੰਦੀਆਂ ਕਦੋਂ ਤੱਕ ਜਾਰੀ ਰਹਿਣਗੀਆਂ। ਇਸ ਸਬੰਧੀ ਕੇਂਦਰ ਸਰਕਾਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਹਾਲਾਤ ਬੇਹੱਦ ਸੰਵੇਦਨਸ਼ੀਲ ਹਨ ਅਤੇ ਅਜਿਹੀਆਂ ਪਾਬੰਦੀਆਂ ਸਾਰਿਆਂ ਦੇ ਹਿੱਤ ਵਿਚ ਹਨ। ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਵਿਚੋਂ ਪਾਬੰਦੀਆਂ ਹਟਾਉਣ ਬਾਰੇ ਕੋਈ ਵੀ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਕਰਤਾ ਪੂਨਾਵਾਲਾ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਵਰਗੇ ਆਗੂਆਂ ਨੂੰ ਰਿਹਾਅ ਕੀਤਾ ਜਾਵੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …