ਜਗਦੀਸ਼ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਮੌਤ
ਮੋਗਾ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਾ ਨੌਜਵਾਨਾਂ ਦੀਆਂ ਜੜ੍ਹਾਂ ਵਿਚ ਬੈਠਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੋਗਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਿਕ 28 ਸਾਲਾ ਜਗਦੀਸ਼ ਸ਼ਰਮਾ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦਿ ਸੀ। ਉਹ ਆਪਣੇ ਇਕ ਹੋਰ ਸਾਥੀ ਨਾਲ ਨਸ਼ੇ ਦਾ ਸੇਵਨ ਕਰ ਕੇ ਆਪਣੇ ਘਰ ਆ ਗਿਆ ਅਤੇ ਘਰ ਆਉਂਦਿਆਂ ਹੀ ਉਸਦੀ ਹਾਲਤ ਖਰਾਬ ਹੋਈ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਜਗਦੀਸ਼ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਮੋਗਾ ਦੇ ਪਿੰਡ ਘੋਲੀਆਂ ਖੁਰਦ ਦੇ ਇਕ ਨਸ਼ੇ ‘ਚ ਗ੍ਰਸਤ ਨੌਜਵਾਨ ਨੇ ਆਤਮ ਹੱਤਿਆ ਕਰ ਲਈ ਸੀ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …