ਪੰਮੀ ਬਾਈ ਨੇ ਕਿਹਾ – ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਦਾ ਕਰੋ ਬਾਈਕਾਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਕੋਸ਼ਿਸ਼ ਤਾਂ ਕਰ ਰਹੀ ਹੈ ਪਰ ਨਸ਼ਿਆਂ ਦਾ ਰੁਝਾਨ ਹਾਲੇ ਵੀ ਲਗਾਤਾਰ ਜਾਰੀ ਹੈ। ਕੈਪਟਨ ਸਰਕਾਰ ਹੁਣ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਜਲਦ ਹੀ ਸਖਤ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਦੇ ਕਲਾਕਾਰਾਂਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂਨੂੰ ਉਤਸ਼ਾਹਿਤ ਨਾ ਕਰਨ। ਲੋਕ ਗਾਇਕ ਪੰਮੀ ਬਾਈ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ।
ਇਸੇ ਦੌਰਾਨ ਚੰਨੀ ਨੇ ਕਿਹਾ ਕਿ ਨਸ਼ਿਆਂਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸਭਿਆਚਾਰ ਦੀ ਅਸਲ ਤਸਵੀਰ ਦੁਨੀਆ ਭਰ ਦੇ ਲੋਕਾਂ ਅੱਗੇ ਪੇਸ਼ ਕਰਨ, ਜਿਸ ਨਾਲ ਪੰਜਾਬ ਦਾ ਨਾਂ ਹੋਰ ਉਭਰੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …