Breaking News
Home / ਪੰਜਾਬ / ਹੈਰੋਇਨ ਸਮਗਲਿੰਗ ਕੇਸ ਵਿਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਹੈਰੋਇਨ ਸਮਗਲਿੰਗ ਕੇਸ ਵਿਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼
ਐੱਸ.ਟੀ.ਐਫ. ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਦੋ ਥਾਣੇਦਾਰਾਂ ਵਿਚੋਂ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਏ.ਐਸ.ਆਈ. ਅਵਤਾਰ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਵਿਖੇ ਤਾਇਨਾਤ ਸੀ। ਧਿਆਨ ਰਹੇ ਕਿ ਲੰਘੀ ਸ਼ਾਮ ਹੀ ਉਸ ਨੂੰ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਐਸਟੀਐਫ ਦੇ ਅਧਿਕਾਰੀ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੇ ਹਨ ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਹਿਰਾਸਤ ਵਿੱਚ ਥਾਣੇਦਾਰ ਵਲੋਂ ਕੀਤੀ ਖ਼ੁਦਕੁਸ਼ੀ ਪਿੱਛੋਂ ਇਸ ਮਾਮਲੇ ਵਿਚ ਐਸਟੀਐਫ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਜਦੋਂ ਦੋਵਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਿਆ ਸੀ ਤਾਂ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਏ?

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …