ਨਰਿੰਦਰ ਮੋਦੀ ਦੇ ਫੂਕੇ ਪੁਤਲੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਹੁਕਮ’ਤੇ ਦੱਖਣੀ ਦਿੱਲੀ ਵਿਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਪੂਰੇ ਪੰਜਾਬ ਦੇ ਸ਼ਹਿਰਾਂ ਵਿਚ ਬਜ਼ਾਰ ਤਕਰੀਬਨ ਬੰਦ ਹੀ ਰਹੇ, ਜਿੱਥੇ ਕੁਝ ਥਾਈ ਬਜ਼ਾਰ ਖੁੱਲ੍ਹੇ ਵੀ ਸਨ, ਉਨ੍ਹਾਂ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਬੰਦ ਕਰਵਾ ਦਿੱਤਾ। ਜਲੰਧਰ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਲੁਧਿਆਣਾ ਵਿਚ ਸਥਿਤੀ ਕਰਫਿਊ ਵਰਗੀ ਬਣੀ ਰਹੀ। ਪੰਜਾਬ ਸਰਕਾਰ ਨੇ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਨੂੰ ਪਹਿਲਾਂ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਰਵਿਦਾਸ ਭਾਈਚਾਰੇ ਵਲੋਂ ਅੱਜ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ, ਧਰਨੇ ਲਗਾਏ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਦਾ ਕਹਿਣਾ ਸੀ ਕਿ ਜੇਕਰ ਮੰਦਰ ਦੀ ਉਸਾਰੀ ਦੁਬਾਰਾ ਨਾ ਕੀਤੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ। ਪੰਜਾਬ ਬੰਦ ਦੇ ਚੱਲਦਿਆਂ ਅੱਜ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
Home / ਪੰਜਾਬ / ਦਿੱਲੀ ‘ਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ‘ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …