ਕਿਹਾ – ਸਾਡੀ ਫੌਜ ਅਨੁਸਾਸ਼ਿਤ ਅਤੇ ਦੇਸ਼ ਭਗਤ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਮੰਤਰੀ ਫਵਾਦ ਖਾਨ ਚੌਧਰੀ ਨੂੰ ਟਵੀਟ ਕਰਕੇ ਜਵਾਬ ਦਿੱਤਾ ਹੈ। ਚੌਧਰੀ ਨੇ ਲੰਘੇ ਕੱਲ੍ਹ ਟਵੀਟ ਕਰਕੇ ਪੰਜਾਬੀ ਫੌਜੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ। ਇਸਦੇ ਜਵਾਬ ਵਿਚ ਕੈਪਟਨ ਅਮਰਿੰਦਰ ਨੇ ਅੱਜ ਟਵੀਟ ਕਰਕੇ ਚੌਧਰੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਭਾਰਤ ਦੇ ਅੰਦਰੂਨੀ ਮਾਮਲੇ ਵਿਚ ਦਖਲ ਨਾ ਦੇਣ। ਉਨ੍ਹਾਂ ਲਿਖਿਆ ਕਿ ਸਾਡੇ ਅੰਦਰੂਨੀ ਮਾਮਲਿਆਂ ਵਿਚ ਪਾਕਿਸਤਾਨ ਦੇ ਦਖਲ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਸਾਡੀ ਫੌਜ ਪਾਕਿਤਸਾਨੀ ਫੌਜ ਵਰਗੀ ਨਹੀਂ ਹੈ। ਸਾਡੀ ਫੌਜ ਅਨੁਸ਼ਾਸਿਤ ਅਤੇ ਪੂਰੀ ਦੇਸ਼ ਭਗਤ ਹੈ। ਧਿਆਨ ਰਹੇ ਕਿ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਆਪਣੇ ਟਵਿੱਟਰ ‘ਤੇ ਲਿਖਿਆ ਸੀ ਕਿ ਮੈਂ ਭਾਰਤੀ ਫੌਜ ਦੇ ਸਾਰੇ ਪੰਜਾਬੀ ਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਸ਼ਮੀਰੀ ਲੋਕਾਂ ‘ਤੇ ਭਾਰਤ ਸਰਕਾਰ ਦੇ ਕਥਿਤ ਜ਼ੁਲਮ ਦੇ ਖਿਲਾਫ ਆਪਣੀ ਫੌਜ ਨੂੰ ਡਿਊਟੀ ਕਰਨ ਤੋਂ ਮਨਾ ਕਰ ਦੇਣ। ਚੌਧਰੀ ਦੇ ਇਸ ਟਵੀਟ ਦਾ ਸ਼ੋਸ਼ਲ ਮੀਡੀਆ ‘ਤੇ ਖੂਬ ਮਜ਼ਾਕ ਵੀ ਉਡਿਆ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …